Friday, January 4, 2013

ਮਲਿਕਾ-ਇ-ਹੁਸਨ : ਕਲਪਨਾ ਮੋਹਨ


                  ਮਲਿਕਾ-ਇ-ਹੁਸਨ : ਕਲਪਨਾ ਮੋਹਨ 
                                                      ਰਣਜੀਤ ਸਿੰਘ ਪ੍ਰੀਤ
                                      ਜੇ ਖ਼ੂਬਸੂਰਤੀ ਅਤੇ ਕਲਾ ਦੀ ਗੱਲ ਕਰੀਏ ,ਤਾਂ ਬਹੁਤ ਘੱਟ ਅਜਿਹੀਆਂ ਅਦਾਕਾਰਾ ਹਨ,ਜਿਨ੍ਹਾਂ ਦੇ ਨਾਅ ਇਸ ਗਿਣਤੀ ਵਿੱਚ ਆਉਂਦੇ ਹਨ ਪਰ ਕਲਪਨਾ ਮੋਹਨ ਦਾ ਨਾਂਅ ਇਸ ਦਰਜਾਬੰਦੀ ਵਿੱਚ ਵਿਸ਼ੇਸ਼ ਮੁਕਾਮ ਰਖਦਾ ਹੈਬਹੁਤ ਛੋਟੀ ਹੀ ਸੀ ਜਦ ਉਸ ਬਾਰੇ ਚਰਚਾ ਚੱਲਿਆ ਕਰਦੀ ਸੀਪੂਰੀ ਜ਼ਿੰਦਗੀ ਤਲਵਾਰ ਦੀ ਧਾਰ 'ਤੇ ਤੁਰਦੀ ਕਲਪਨਾ ਦੀਆਂ ਅੱਖਾਂ ਦੀ ਬਨਾਵਟ ਪੰਜਾਬੀਆਂ ਦੇ ਮੁੱਛਾਂ ਵਾਲੇ ਗੰਡਾਸੇ ਵਰਗੀ ਸੀਅੱਖਾਂ ਚਿਹਰੇ ਦੀ ਕਸ਼ਿਸ਼ ਨੂੰ ਨਿਖ਼ਾਰ ਕੇ ਸੋਨੇ 'ਤੇ ਸੁਹਾਗੇ ਦਾ ਕੰਮ ਕਰਿਆ ਕਰਦੀਆਂ ਸਨਦਰਸ਼ਕਾਂ ਦੇ ਮਨ ਵਿੱਚ ਇਹ ਸੁਆਲ ਵੀ ਉਸਲਵੱਟੇ ਲਿਆ ਕਰਦਾ ਸੀ ਕਿ ਕੀ ਕਲਪਨਾ ਦੀ ਮਾਂ ਉਸ ਨੂੰ ਨਿੱਕੀ ਹੁੰਦੀ ਨੂੰ ਕੱਚੇ ਦੁੱਧ ਨਾਲ ਨੁਹਾਉਂਦੀ ਰਹੀ ਹੈ ?” ਇਸ ਮਿਕਨਾਤੀਸੀ ਕਸ਼ਿਸ਼ ਦੀ ਮਾਲਕ ਕਲਪਨਾ ਮੋਹਨ ਦਾ ਜਨਮ ਸ਼੍ਰੀਨਗਰ ਵਿੱਚ 18 ਜੁਲਾਈ 1946 ਨੂੰ ਪਿਤਾ ਅਵਾਨੀ ਮੋਹਨ ਦੇ ਘਰ ਹੋਇਆਅਵਾਨੀ ਮੋਹਨ ਜੀ ਸੁਤੰਤਰਤਾ ਸੇਨਾਨੀ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਐਕਟਿਵ ਮੈਂਬਰ ਤੋਂ ਇਲਾਵਾ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਜੀ ਦੇ ਬਹੁਤ ਨੇੜਲੇ ਸਾਥੀ ਸਨਕੱਥਕ ਦੀ ਮਾਹਿਰ ਕਲਪਨਾ ਨੂੰ ਅਕਸਰ ਹੀ ਮਹਿਮਾਨਾਂ ਦੇ ਮਨਪ੍ਰਚਾਵੇ ਲਈ ਰਾਸ਼ਟਰਪਤੀ ਭਵਨ ਵਿੱਚ ਬੁਲਾਇਆ ਜਾਂਦਾ ਸੀਭੂਰੀਆਂ ਅਤੇ ਤਿੱਖੇ ਕੋਇਆਂ ਵਾਲੀਆਂ ਅੱਖਾਂ ਦੇ ਵਾਰ ਬਹੁਤ ਦਿਲ ਚੀਰਵੇਂ ਹੋਇਆ ਰਦੇ ਸਨ
                                ਇੱਕ ਵਾਰ ਇੱਥੇ ਹੀ ਹੋਰਨਾਂ ਪ੍ਰਮੁੱਖ ਹਸਤੀਆਂ ਦੇ ਨਾਲ ਬਲਰਾਜ ਸਾਹਨੀ ਅਤੇ ਉਰਦੂ ਲੇਖਕ ਇਸਮਤ ਚੁਗਤਾਈ ਵੀ ਇੱਥੇ ਸਨਜਿੰਨ੍ਹਾਂ ਨੇ ਕਲਪਨਾ ਮੋਹਨ ਨੂੰ ਬਹੁਤ ਹੌਂਸਲਾ ਦਿੱਤਾ ,ਅਤੇ ਮੁੰਬਈ ਆਉਂਣ ਲਈ ਕਿਹਾਉਹ ਉਹਨਾਂ ਦੇ ਹੌਂਸਲੇ ਨਾਲ ਹੀ ਮੁੰਬਈ ਜਾ ਪਹੁੰਚੀ,ਬਲਰਾਜ ਸਾਹਨੀ ਨੇ ਉਸ ਨੂੰ ਕਈ ਪ੍ਰੋਡਿਊਸਰਾਂ ਅਤੇ ਡਾਇਰੈਕਟਰਾਂ ਨਾਲ ਮਿਲਾਇਆਸਾਰੇ ਉਸ ਦੀ ਪ੍ਰਭਾਵਸ਼ਾਲੀ ਦਿੱਖ ਤੋਂ ਬਹੁਤ ਪ੍ਰਭਾਵਿਤ ਹੋਏ ਪਰ ਪਹਿਲੀ ਜ਼ਿਕਰਯੋਗ ਬ੍ਰੇਕ 1962 ਵਿੱਚ ਫ਼ਿਲਮ ਪ੍ਰੌਫ਼ੈਸਰਨਾਲ ਮਿਲੀ ਭਾਂਵੇਂ ਕਿ ਪਹਿਲੀ ਫ਼ਿਲਮ ਨਾਟੀ ਬੁਆਏ ਸੀ ਇਸ ਫ਼ਿਲਮ ਵਿੱਚ ਨਾਮਵਰ ਅਦਾਕਾਰ ਸ਼ਮੀ ਕਪੂਰ ਨਾਲ ਨਿਭਾਇਆ ਗੀਤ :“ ਖੁੱਲ੍ਹੀੀ ਪਲਕ ਮੇਂ ਝੂਠਾ ਗੁੱਸਾ ਅੱਜ ਵੀ ਫ਼ਿਲਮ ਜਗਤ ਵਿੱਚ ਮੀਲ ਪੱਥਰ ਹੈਉਸ ਦੇ ਰੁਮਾਂਟਿਕ ਕਿੱਸੇ ਜਿੱਥੇ ਸ਼ਮੀ ਕਪੂਰ ਨਾਲ ਚਰਚਾ ਵਿੱਚ ਰਹੇ,ਉੱਥੇ ਦੇਵਾ ਅਨੰਦ ਨਾਲ ਵੀ ਨਾਅ ਬੋਲਦਾ ਰਿਹਾਦੇਵਾ ਆਨੰਦ ਨਾਲ ਕੀਤੀ ਫ਼ਿਲਮ ਤੀਨ ਦੇਵੀਆਂ ਵਿੱਚ ਨੰਦਾ ਅਤੇ ਸਿੰਮੀ ਗਰੇਵਾਲ ਨਾਲ ਕਲਪਨਾ ਵੀ ਸ਼ਾਮਲ ਸੀ ਫ਼ਿਲਮ ਪ੍ਰੋਫ਼ੈਸਰ (1962)”,“ਨੌਟੀ ਬੁਆਇ (1962)””,ਸਹੇਲੀ (1965)”,“ਤੀਨ ਦੇਵੀਆਂ (1965)”,“ਤਸਵੀਰ (1966)”,“ਨਵਾਬ ਸਿਰਾਜੁਦੌਲਾ (1967)” ਨੇ ਵੀ ਉਸ ਨੂੰ ਦਰਸ਼ਕਾਂ ਦੀ ਚਹੇਤੀ ਬਣਾਈ ਰੱਖਿਆ
                              ਕਲਪਨਾ ਮੋਹਨ ਜਿਸ ਨੂੰ ਜ਼ਿਆਦਾਤਰ ਕਲਪਨਾ ਦੇ ਨਾਅ ਨਾਲ ਹੀ ਜਾਣਿਆਂ ਜਾਂਦਾ ਹੈ ,ਨੇ 1960 ਤੋਂ 1970 ਤੱਕ ਬਾਲੀਵੁੱਡ ਵਿੱਚ ਬਰਫ਼ ਨੂੰ ਅੱਗ ਲਾਈ ਰੱਖੀਫਿਰ ਦਰਸ਼ਕਾਂ ਦੀਆਂ ਸੋਚਾਂ ਤੋਂ ਉਲਟ 1967 ਵਿੱਚ ਇੱਕ ਸੇਵਾ ਮੁਕਤ ਨੇਵੀ ਅਫ਼ਸਰ ਨਾਲ ਵਿਆਹ ਕਰਵਾ ਲਿਆਫ਼ਿਲਮਾਂ ਤੋਂ ਕਿਨਾਰਾਕਸ਼ੀ ਕਰਦਿਆਂ ਕਲਿਆਣੀ ਨਗਰ ਵਿੱਚ ਜਾ ਨਿਵਾਸ ਕੀਤਾਇਸ ਸ਼ਾਦੀ ਤੋਂ ਆਪ ਦੇ ਘਰ ਇੱਕ ਬੇਟੀ ਪ੍ਰੀਤੀ ਮਨਸੁਖਾਨੀ ਨੇ ਜਨਮ ਲਿਆਪਰ 1972 ਵਿੱਚ ਵਿੱਚ ਇਹ ਵਿਆਹ ਤਲਾਕ ਵਿੱਚ ਬਦਲ ਗਿਆ
                            ਤਲਾਕ ਤੋਂ ਪਿੱਛੋਂ ਉਹ ਅਕਸਰ ਹੀ ਤਣਾਅ ਵਿੱਚ ਰਹਿਣ ਲੱਗੀ, ਉਸ ਨੇ ਫ਼ਿਲਮਾਂ ਨਾਲੋਂ ਵੀ ਨਾਤਾ ਤੋੜ ਲਿਆਸਨ 1992 ਦੇ ਆਸ ਪਾਸ ਜਦ ਉਸਦੀ ਸਿਹਤ ਵਿਗੜਨ ਲੱਗੀ ,ਤਾਂ ਡਾਕਟਰਾਂ ਨੇ ਕਲਪਨਾ ਨੂੰ ਰਿਹਾਇਸ਼ ਬਦਲੀ ਕਰਨ ਲਈ ਕਿਹਾ,ਅਤੇ ਉਹ ਕਰੀਬ 20 ਵਰ੍ਹੇੇ ਪਹਿਲਾਂ ਪੂਨੇ ਆ ਵਸੀਅਮਰੀਕਾ ਰਹਿੰਦੇ ਉਸ ਦੇ ਦਾਮਾਦ ਹਰੀਸ਼ ਅਤੇ ਪ੍ਰੀਤੀ ਦਾ ਕਹਿਣਾ ਸੀ ਕਿ ਜਦ ਉਸ ਨੇ ਪ੍ਰੀਤੀ ਨਾਲ ਮਿਲਣਾ-ਜੁਲਣਾ ਸ਼ੁਰੂ ਕੀਤਾ,ਤਾਂ ਉਹ ਸਿੱਧੇ ਉਹਨਾਂ ਦੇ ਘਰ ਆਈ,ਅਤੇ ਪੂਰੇ ਰੋਹਬ ਨਾਲ ਕਿਹਾ ,“ਬੋਲ ਤੇਰੇ ਇਰਾਦੇ ਕੀ ਹਨ ,ਸ਼ਾਦੀ ਕਰਨੀ ਹੈ ਕਿਆ ?”ਏਵੇਂ ਹੀ ਪ੍ਰੀਤੀ ਦਾ ਆਪਣੀ ਮਾਂ ਬਾਰੇ ਕਹਿਣਾ ਸੀ ਕਿ ਉਸ ਦੀ ਮਾਂ ਬਹੁਤ ਬਹਾਦਰ  ਸੀ, ਉਸ ਨੇ ਉਸ ਨੂੰ ਚੰਗੀ ਤਾਲੀਮਯਾਫ਼ਤਾ ਬਣਾਇਆ ਅਤੇ ਹਮੇਸ਼ਾਂ ਉਸਦਾ ਖ਼ਿਆਲ ਰੱਖਿਆ 
                ਕਲਪਨਾ ਦੀ ਬਹੁ- ਕੀਮਤੀ ਜਾਇਦਾਦ 'ਤੇ ਕਈ ਲੋਕਾਂ ਦੀ ਨਿਗਾਹ ਟਿਕੀ ਹੋਈ ਸੀਗੱਲ 2007 ਦੀ ਹੈ, ਜਦ ਉਹ ਪੂਨੇ ਰਹਿ ਰਹੀ ਸੀ, ਤਾਂ ਕਥਿਤ ਜਾਹਲੀ ਦਸਤਖ਼ਤਾਂ ਨਾਲ  ਮੈਮੋਰੈਂਡਮ ਆਫ਼ ਅੰਡਰਸਟੈਡਿੰਗ (ਐਮ ਓ ਯੂ) ਤਹਿਤ ਤਿੰਨ ਆਦਮੀਆਂ ਨੇ ਉਸ ਦੀ 56;18 ਹੈਕਟੇਅਰ ਪਲਾਟ ਪ੍ਰਾਪਰਟੀ ,ਸਹਾਰਾ ਵਾਲਿਆਂ ਨੂੰ ਵੇਚ ਦਿੱਤੀਜੋ ਪਿੰਡ ਮੌਜੇ ਵਿਸਾਗਰ ਵਿੱਚ ਸਥਿੱਤ ਸੀਇਸ ਸਬੰਧੀ ਪਤਾ ਲੱਗਣ 'ਤੇ ਜਦ ਕਲਪਨਾ ਨੇ ਪੌਡ ਪੁਲਿਸ ਸਟੇਸ਼ਨ ਵਿਖੇ ਸ਼ਿਕਾਇਤ ਦਰਜ ਕਰਵਾਉਣੀ ਚਾਹੀ,ਤਾਂ ਅਫ਼ਸਰ ਨੇ ਕਿਹਾ ਕਿ ਇਹ ਕੇਸ ਖ਼ੜਕ ਥਾਣੇ ਅਧੀਨ ਪੈਂਦਾ ਹੈ,ਉੱਥੇ ਰਿਪੋਰਟ ਲਿਖਵਾਓ,ਕਿਉਂਕਿ ਐਮ ਓ ਯੂ ਖ਼ੜਕਮਲ ਦੀ ਹਵੇਲੀ ਤਹਿਸੀਲ ਤੋਂ ਹੀ 22 ਅਕਤੂਬਰ 2007 ਨੂੰ ਤਸਦੀਕ ਹੋਇਆ ਹੈਸਿਨੀਅਰ ਪੁਲੀਸ ਇੰਸਪੈਕਟਰ ਜੀ ਵੀ ਨਿਕੰਮ ਨੇ ਕਿਹਾ ਕਿ ਇਸ ਕਥਿੱਤ ਧੋਖਾਧੜੀ ਵਿੱਚ ਰਾਜ ਕੁਮਾਰ ਜੇਤਿਆਂਨ ਨਿਵਾਸੀ ਬਾਲਵਾੜੀ,ਨੌਟਰੀ ਪਰਮੋਦ ਸ਼ਰਮਾਂ (ਕੋਥੁਰਡ), ਅਤੇ ਗਵਾਹ ਅਸ਼ੋਕ ਅਮਭੁਰੇ, ਸ਼ਾਮਲ ਹਨ
                           ਪਿਛਲੇ 5 ਸਾਲ ਤੋਂ,ਕੈਂਸਰ ਵਰਗੀ ਨਾ-ਮੁਰਾਦ ਬਿਮਾਰੀ ਨਾਲ ਲੜਦੀ ਆ ਰਹੀ ਕਲਪਨਾ ਦਾ ਇਲਾਜ ਰੂਬੀ ਹਾਲ ਕਲੀਨਿਕ ਤੋਂ ਚੱਲ ਰਿਹਾ ਸੀਇਨਫੈਕਸ਼ਨ ਅਤੇ ਨਿਮੋਨੀਆਂ  ਹੋਣ ਦੀ ਵਜ੍ਹਾ ਕਰਕੇ 3 ਦਸੰਬਰ 2011 ਨੂੰ ਉਸ ਨੂੰ ਪੂਨਾ ਰਿਸਰਚ ਸੈਂਟਰ ਵਿਖੇ ਦਾਖ਼ਲ ਕਰਵਾਇਆ ਗਿਆ ਠੀਕ ਹੋਣ ਉਪਰੰਤ 13 ਦਸੰਬਰ ਨੂੰ ਘਰ ਭੇਜ ਦਿੱਤਾ ਗਿਆ ਪਰ ਉਸੇ ਦਿਨ 2 ਕੁ ਘੰਟਿਆਂ ਬਾਅਦ ਹੀ ਖੱਬੇ ਪਾਸੇ ਦਰਦ ਹੋਣ ਸਦਕਾ ਫਿਰ ਹਸਪਤਾਲ ਲਿਜਾਇਆ ਗਿਆ,ਅਤੇ ਆਈ ਸੀ ਯੂ ਵਿੱਚ ਭਰਤੀ ਕਰਦਿਆਂ ਵੈਂਟੀਲੇਟਰ 'ਦੀ ਮਦਦ ਸਹਾਰੇ ਰੱਖਿਆ ਗਿਆ ਜਿਸ ਦੀ ਮਦਦ ਨਾਲ ਉਹ ਉਵੇਂ 20-22 ਦਿਨ ਪਈ ਰਹੀਅਖ਼ੀਰ ਇਹ ਖ਼ੂਬਸੂਰਤੀ ਦਾ ਧਰੂ ਤਾਰਾ 65 ਵਰ੍ਹਿਆਂ ਦੀ ਉਮਰ ਵਿੱਚ 4 ਜਨਵਰੀ 2012 ਬੁੱਧਵਾਰ ਦੀ ਸਵੇਰੇ ਸਦਾ ਸਦਾ ਲਈ ਅਸਤ ਹੋ ਗਿਆਜਿਸ ਦਾ ਅੰਤਮ ਸੰਸਕਾਰ ਵੈਕੁੰਠ ਵਿੱਚ ਹਰੀਸ਼,ਪ੍ਰੀਤੀ,ਰਿਸ਼ਤੇਦਾਰਾਂ ਅਤੇ ਨਜ਼ਦੀਕੀ ਮਿਤਰਾਂ ਦੀ ਹਾਜ਼ਰੀ ਵਿੱਚ ਕੀਤਾ ਗਿਆਉਸ ਦੀ ਅਦਾਕਾਰੀ,ਹੁਸਨ ,ਨਾਚ ਦੇ ਕਿੱਸੇ ਕੱਲ੍ਹ ਵੀ ਲੋਕਾਂ ਦੀ ਜ਼ੁਬਾਂਨ 'ਤੇ ਸਨ,ਅੱਜ ਵੀ ਹਨ,ਅਤੇ ਕੱਲ੍ਹ ਵੀ ਹੋਣਗੇ
*********************************
ਰਣਜੀਤ ਸਿੰਘ ਪ੍ਰੀਤ
ਭਗਤਾ-151206 (ਬਠਿੰਡਾ)
ਬੇ-ਤਾਰ:-98157-07232

Tuesday, January 1, 2013

Happy New Yr.

       HAPPY NEW YEAR_2013 TO ALL MY DEAREST AND NEAREST . GOD BLESS YOU.